
ਤੇਜ਼ ਰਫਤਾਰ ਵਰਨਾ ਗੱਡੀ ਵੱਲੋਂ ਨਾਕਾ ਤੋੜ Asi ਨੂੰ ਕੁਚਲਿਆ ਗਿਆ
ਇਸ ਵੇਲੇ ਦੀ ਵੱਡੀ ਖਬਰ ਜਲੰਧਰ ਤੋਂ ਕਪੂਰਥਲਾ ਰੋਡ ਤੋਂ ਆ ਰਹੀ ਹੈ ਜਿੱਥੇ ਇੱਕ ਵਰਨਾ ਗੱਡੀ ਵੱਲੋਂ ਪੁਲਿਸ ਅਧਿਕਾਰੀ ਨੂੰ ਕੁਚਲ ਦਿੱਤਾ ਗਿਆ ਹੈ ਅਤੇ ਜਦੋਂ ਪੁਲਿਸ ਵੱਲੋਂ ਉਸ ਨੂੰ ਦਬੋਚਣ ਲਈ ਨਾਕਾਬੰਦੀ ਕੀਤੀ ਗਈ ਤਾਂ ਆਰੋਪੀ ਵੱਲੋਂ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਕਾਰਨ ਉਸ ਦੀ ਕਾਰ ਦੁਰਘਟਨਾ ਗ੍ਰਸਤ ਹੋ ਗਈ!
ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਕਾਰ ਦੇ ਅੰਦਰੋਂ ਨਸ਼ੀਲਾ ਪਦਾਰਥ ਅਤੇ weapon ਵੀ ਬਰਾਮਦ ਹੋਇਆ ਹੈ!
ਆਰੋਪੀ ਵੱਲੋਂ ਗੱਡੀ ਵਿੱਚੋਂ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਪੁਲਿਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ|
ਜ਼ਖਮੀ ਪੁਲਸ ਮੁਲਾਜ਼ਮ ਦੀ ਪਹਿਚਾਨ Asi ਠਾਕੁਰ ਸਿੰਘ ਵਜੋਂ ਹੋਈ ਹੈ
Please Share This News By Pressing Whatsapp Button