ਮੋਟਰਸਾਈਕਲ ਦੇ ਖੰਬੇ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਮੋਟਰਸਾਈਕਲ ਦੇ ਖੰਬੇ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਮੋਗਾ, (ਜਗਮੋਹਨ ਸ਼ਰਮਾ) : ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਪਿੰਡ ਧੂੜਕੋਟ ਦੇ ਕੋਲ ਇਕ ਮੋਟਰਸਾਈਕਲ ਦੇ ਖੰਬੇ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਥਾਣਾ ਨਿਹਾਲ ਸਿੰਘ ਵਾਲਾ ਦੇ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਪਿੰਡ ਤਖਤੂਪੁਰਾ, ਜੋ ਕਿ ਨਿਹਾਲ ਸਿੰਘ ਵਾਲਾ ਵਿਖੇ ਇਕ ਟਰੱਕ ‘ਤੇ ਡਰਾਈਵਰ ਲੱਗਾ ਹੋਇਆ ਸੀ। ਉਸ ਨੇ ਕਿਹਾ ਕਿ ਉਹ ਸ਼ੁੱਕਵਾਰ ਦੀ ਦੇਰ ਸ਼ਾਮ ਨੂੰ ਆਪਣੇ ਮੋਟਰਸਾਈਕਲ ਤੇ ਪਿੰਡ ਜਾ ਰਿਹਾ ਸੀ, ਜਿਵੇਂ ਹੀ ਉਹ ਧੂੜਕੋਟ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਵਾਹਨ ਦੀ ਤੇਜ਼ ਲਾਈਟਾਂ ਪੈਣ ਨਾਲ ਉਸ ਦਾ ਮੋਟਰਸਾਈਕਲ ਬਿਜਲੀ ਦੇ ਖੰਬੇ ਨਾਲ ਜਾ ਟਕਰਾਇਆ, ਜਿਸ ਦੇ ਚੱਲਦੇ ਉਹ ਬੁਰੀ ਤਰ•ਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਜਸਮੇਲ ਕੌਰ ਦੇ ਬਿਆਨਾਂ ਤੇ ਕਾਰਵਾਈ ਕੀਤੀ ਹੈ।

Related posts

Leave a Comment