ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਕਸਬਾ ਧਰਮਕੋਟ ਨਜ਼ਦੀਕ ਇਕ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ। ਥਾਣਾ ਧਰਮਕੋਟ ਦੇ ਸਬ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਮੇਲਕ ਕੰਗਾਂ, ਜੋ ਕਿ ਨਕੋਦਰ ਵਿਖੇ ਇਕ ਪ੍ਰਾਈਵੇਟ ਬੱਸ ਤੇ ਚਾਲਕ ਲੱਗਾ ਹੋਇਆ ਸੀ, ਉਹ ਸ਼ੁੱਕਰਵਾਰ ਦੀ ਸਵੇਰ ਆਪਣੇ ਮੋਟਰਸਾਈਕਲ ਤੇ ਨਕੋਦਰ ਵੱਲ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਚਪੇਟ ਵਿਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਨ ਦੇ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ।

Related posts

Leave a Comment