ਦੁਕਾਨ ‘ਚ ਦਾਖਲ ਹੋ ਕੇ ਦੁਕਾਨਦਾਰ ਦੀ ਕੀਤੀ ਕੁੱਟਮਾਰ, ਤਿੰਨ ਨਾਮਜਦ

ਦੁਕਾਨ ‘ਚ ਦਾਖਲ ਹੋ ਕੇ ਦੁਕਾਨਦਾਰ ਦੀ ਕੀਤੀ ਕੁੱਟਮਾਰ, ਤਿੰਨ ਨਾਮਜਦ

ਮੋਗਾ (ਲਖਵੀਰ ਸਿੰਘ): ਰੰਜਿਸ਼ ਦੇ ਚੱਲਦਿਆਂ ਦੁਕਾਨ ਵਿੱਚ ਦਾਖਲ ਹੋਕੇ ਦੁਕਾਨਦਾਰ ਨੂੰ ਕੁੱਟਮਾਰ ਕੇ ਜ਼ਖਮੀ ਕਰਨ ਦੇ ਦੋਸ਼ ‘ਚ ਪੁਲਿਸ ਵੱਲੋਂ ਕਥਿਤ ਦੋਸ਼ੀ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਰਘਵਿੰਦਰ ਪ੍ਰਸਾਦ ਨੇ ਦੱਸਿਆ ਕਿ ਜਨਕ ਰਾਜ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਨਿਹਾਲ ਸਿੰਘ ਵਾਲਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਜਦ ਉਹ ਆਪਣੀ ਦੁਕਾਨ ਤੇ ਮੌਜੂਦ ਸੀ ਤਾਂ ਰਾਜ ਸਿਘ, ਬਿੱਲਾ ਸਿੰਘ, ਜਿੰਦਰ ਸਿੰਘ ਵਾਸੀਆਨ ਨਿਹਾਲ ਸਿੰਘ ਵਾਲਾ ਨੇ ਹਮ-ਮਸ਼ਵਰਾ ਹੋਕੇ ਉਸ ਦੀ ਦੁਕਾਨ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦਾ ਕੁੜਤਾ ਪਾੜ ਦਿੱਤਾ ਤੇ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਮਾਮਲਾ ਦਰਜ ਕਰ ਲਿਆ ਹੈ।

Related posts

Leave a Comment