ਫਾਰਚੂਨਰ ਦੀ ਟੱਕਰ ਨਾਲ ਕਾਰ ਸਵਾਰ ਜ਼ਖ਼ਮੀ

ਫਾਰਚੂਨਰ ਦੀ ਟੱਕਰ ਨਾਲ ਕਾਰ ਸਵਾਰ ਜ਼ਖ਼ਮੀ

ਮੋਗਾ, (ਲਖਵੀਰ ਸਿੰਘ): ਫਾਰਚੂਨਰ ਦੀ ਟੱਕਰ ਨਾਲ ਕਾਰ ਸਵਾਰ ਵਿਅਕਤੀ ਬੁਰੀ ਤਰ•ਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ। ਇਸ ਸਬੰਧੀ ਪੁਲਿਸ ਵੱਲੋਂ ਟੱਕਰ ਮਾਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਫੈਲੀ ਸਿੰਘ ਨੇ ਦੱਸਿਆ ਕਿ ਮਾਨਾ ਰਾਮ ਪੁੱਤਰ ਬਲਵੀਰ ਰਾਮ ਵਾਸੀ ਮਿੱਡਾ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਉਹ ਆਪਣੀ ਆਈ 10 ਕਾਰ ਤੇ ਆਪਣੀ ਭੈਣ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਜਦ ਉਹ ਨਿਹਾਲ ਸਿੰਘ ਵਾਲਾ ਪੁੱਜਾ ਤਾਂ ਫਾਰਚੂਨਰ  ਕਾਰ ਚਾਲਕ ਨੇ ਆਪਣੀ ਗੱਡੀ ਨੂੰ ਤੇਜ ਰਫਤਾਰ ਤੇ ਲਾਪਰਵਾਹੀ ਨਾਲ ਚਲਾਉਦਿਆਂ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਕਾਰ ਦਾ ਨੁਕਸਾਨ ਹੋ ਗਿਆ। ਉਸ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਮੋਗਾ ਦਾਖਲ ਕਰਾਇਆ ਗਿਆ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਫਾਰਚੂਨਰ ਚਾਲਕ ਸੁਖਜੀਤ ਸਿੰਘ ਵਾਸੀ ਗਾਜੀਆਣਾ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਮਾਮਲਾ ਦਰਜ ਕਰ ਲਿਆ ਹੈ।

Related posts

Leave a Comment