Crime

550 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਜ਼ਿਲ•ਾ ਪੁਲਿਸ ਮੋਗਾ ਵੱਲੋਂ ਦੋ ਵੱਖ ਵੱਖ ਥਾਂਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 550 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੀ.ਆਈ.ਏ.ਸਟਾਫ ਮੋਗਾ ਦੇ ਥਾਣੇਦਾਰ ਦਿਲਬਾਮ ਸਿੰਘ ਨੇ ਦੱਸਿਆ ਕਿ ਉਨ•ਾਂ ਨੇ ਪੁਲਿਸ ਪਾਰਟੀ ਸਮੇਤ ਚੰਨੂਵਾਲਾ ਕੋਲ ਗਸ਼ਤ ਦੌਰਾਨ ਭਗਵਾਨ ਸਿੰਘ ਵਾਸੀ ਰਾਜੇਆਣਾ ਨੂੰ ਗ੍ਰਿਫਤਾਰ ਕਰਕੇ 300 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਹਨ। ਥਾਣਾ ਅਜੀਤਵਾਲ ਦੇ ਮੁੱਖ ਅਫਸਰ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੇਅੰਤ ਸਿੰਘ ਵਾਸੀ ਚੂਹੜ ਚੱਕ ਨੂੰ ਗ੍ਰਿਫਤਾਰ ਕਰਕੇ 250 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।