ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ, ਨੱਥੂਵਾਲਾ ਜਦੀਦ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਗਈ ਜਾਣਕਾਰੀ-ਵਿਨੀਤ ਕੁਮਾਰ ਨਾਰੰਗ

ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ, ਨੱਥੂਵਾਲਾ ਜਦੀਦ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਗਈ ਜਾਣਕਾਰੀ-ਵਿਨੀਤ ਕੁਮਾਰ ਨਾਰੰਗ
ਭਰੂਣ ਹੱਤਿਆ/’ਬੇਟੀ ਬਚਾਓ-ਅਤੇ ਬੇਟੀ ਪੜਾਓ’ ਤਹਿਤ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਮੋਗਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਿਨੀਤ ਕੁਮਾਰ ਨਾਰੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਣਯੋਗ ਜ਼ਿਲ•ਾ ਇੰਚਾਰਜ਼ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ, ਨੱਥੂਵਾਲਾ ਜਦੀਦ ਵਿਖੇ ਇੱਕ ਸੈਮੀਨਾਰ ਰਾਹੀਂ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਨੁਸੂÎਿਚਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮੇ, ਇਸਤਰੀ/ਬੱਚਾ, ਹਿਰਾਸਤ ਵਿੱਚ, ਮਾਨਸਿਕ ਰੋਗੀ/ਅਪੰਗ ਅਤੇ ਕੋਈ ਅਜਿਹਾ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਮੇਂ-ਸਮੇਂ ‘ਤੇ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ, ਜਿੰਨਾਂ ‘ਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ। ਉਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਦੇ ਫੈਸਲੇ ਅੰਤਿਮ ਹੁੰਦੇ ਹਨ ਅਤੇ ਫੈਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ। ਇਸ ਤੋਂ ਇਲਾਵਾ ਸਕੂਲ ਵੱਲੋਂ ਵਿਦਿਆਰਥੀਆਂ ‘ਚ ਭਰੂਣ ਹੱਤਿਆ, ‘ਬੇਟੀ ਬਚਾਓ-ਅਤੇ ਬੇਟੀ ਪੜ•ਾਓ’ ਤਹਿਤ ਕਰਵਾਏ ਗਏ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦਿਆਲ ਸਿੰਘ, ਗੁਰਮੇਲ ਸਿੰਘ, ਦਵਿੰਦਰਪਾਲ ਸਿੰਘ ਬਾਵਾ ਅਤੇ ਸਕੂਲ ਸਟਾਫ ਹਾਜ਼ਰ ਸੀ। ਇਸ ਮੌਕੇ ‘ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

Related posts

Leave a Comment