ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫੀਸਦੀ

ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫੀਸਦੀ

ਮੋਗਾ, (ਜਗਮੋਹਨ ਸ਼ਰਮਾ) : ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਮਾਪਿਆਂ ‘ਚ ਨਤੀਜੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ 100 ਫੀਸਦੀ ਹਾਜ਼ਰੀ ਲਗਾਉਣ ਵਾਲੇ ਬੱਚਿਆਂ ਦਾ ਟਰਾਫੀ ਦੇ ਕੇ ਸਨਮਾਨ ਕੀਤਾ ਗਿਆ। ਸਕੂਲ ਦਾ ਨਤੀਜਾ 100 ਫੀਸਦੀ ਹੋਣ ‘ਤੇ ਬੱਚਿਆਂ ਦੇ ਮਾਪਿਆਂ ਨੇ ਪ੍ਰਿੰਸੀਪਲ ਸਤਵਿੰਦਰ ਕੌਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨਾਂ ਦੀ ਪੂਰੀ ਟੀਮ ਨੇ ਸਾਡੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸਮੇਂ ਦੇ ਹਾਣੀ ਬਣਾਇਆ ਹੈ ਅਤੇ ਵੱਖ ਵੱਖ ਪ੍ਰਕਾਰ ਦੀਆਂ ਹੋਣ ਵਾਲੀਆਂ ਗਤੀਵਿਧੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੁੰਦੇ ਹਨ। ਸਕੂਲ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਐਡਮਨਿਸਟ੍ਰੇਟਰ ਪਰਮਜੀਤ ਕੌਰ ਨੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਚੇਅਰਮੈਨ ਦਵਿੰਦਰਪਾਲ ਸਿੰਘ, ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰਧਾਨ ਇਕਬਾਲ ਸਿੰਘ, ਡਾ. ਗੁਰਚਰਨ ਸਿੰਘ ਨੇ ਮਾਪਿਆਂ ਤੇ ਬੱਚਿਆਂ ਨੂੰ ਵਧਾਈ ਦਿੱਤੀ।

Related posts

Leave a Comment