ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਨੇ ਮਨਾਇਆ 13ਵਾਂ ਜਨਮ ਦਿਨ

ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਨੇ ਮਨਾਇਆ 13ਵਾਂ ਜਨਮ ਦਿਨ

ਮੋਗਾ, 11 ਅਪ੍ਰੈਲ (ਜਗਮੋਹਨ ਸ਼ਰਮਾ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਦਾ 13ਵਾਂ ਜਨਮ ਦਿਨ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੁਆਰਾ ਦਿਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ  ਸਿੰਘ, ਵਾਈਸ ਚੇਅਰਮੈਨ ਕੁਲਦੀਪ ਸਿੰਘ ਸਹਿਗਲ, ਪ੍ਰੈਜੀਡੈਂਟ ਡਾ. ਇਕਬਾਲ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਸਹਿਗਲ, ਮੈਡਮ ਸੁਮੀਤਪਾਲ, ਪ੍ਰਿੰ: ਮੈਡਮ ਸਤਵਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ। ਪਾਠ ਉਪਰੰਤ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਜਨਮ ਦਿਵਸ ਨਾਲ ਸਬੰਧਿਤ ਗਰੁੱਪ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਦੇ ਜਨਮ ਦਿਨ ਨਾਲ ਸਬੰਧਿਤ ਗੀਤ ਗਾ ਕੇ ਸਭ ਦਾ ਮਨ ਮੋਹਿਆ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸਕੂਲ ਦੇ ਸਫਲਤਾਪੂਰਵਕ 13 ਸਾਲ ਪੂਰੇ ਹੋਣ ‘ਤੇ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Related posts

Leave a Comment