ਚਾਰਟ ਤੇ ਸਲੋਗਣ ਬਣਾ ਕੇ ਧਰਤੀ ਨੂੰ ਬਚਾਉਣ ਲਈ ਕੀਤਾ ਜਾਗਰੂਕ

ਚਾਰਟ ਤੇ ਸਲੋਗਣ ਬਣਾ ਕੇ ਧਰਤੀ ਨੂੰ ਬਚਾਉਣ ਲਈ ਕੀਤਾ ਜਾਗਰੂਕ

ਮੋਗਾ, (ਜਗਮੋਹਨ ਸ਼ਰਮਾ) : ਸਥਾਨਕ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਉਂਦਿਆਂ ਕਈ ਪ੍ਰਕਾਰ ਤੇ ਚਾਰਟ ਤੇ ਸਲੋਗਣ ਬਣਾਏ ਗਏ, ਜੋ ਉਨਾਂ ਦੀ ਸੁੰਦਰ ਕਲਾ ਦੀ ਮੂੰਹੋਂ ਬੋਲਦੀ ਤਸਵੀਰ ਸਨ। ਇਸ ਮੌਕੇ ਬੱਚਿਆਂ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੀ ਧਰਤੀ ਮਾਂ ਦਾ ਪੂਰਾ ਧਿਆਨ ਰੱਖਣਗੇ ਅਤੇ ਭਵਿੱਖ ਵਿਚ ਇਸ ਦੀ ਦੇਖਭਾਲ ਕਰਨਗੇ। ਜ਼ਿਕਰਯੋਗ ਹੈ ਕਿ ਬੱਚਿਆਂ ਵੱਲੋਂ ਬਣਾਏ ਗਏ ਚਾਰਟ ਆਦਿ ਵਿਚ ਪਾਣੀ ਬਚਾਉਣ, ਪੌਦੇ ਲਗਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖ ਦੀਆਂ ਸੁੰਦਰ ਤਸਵੀਰਾਂ ਬਣਾ ਕੇ ਸਭ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ, ਪ੍ਰਿੰ: ਮੈਡਮ ਹਮੀਲੀਆ ਰਾਣੀ ਨੇ ਬੱਚਿਆਂ ਵਲੋਂ ਦਿਖਾਈ ਗਈ ਪ੍ਰਤਿਭਾ ਲਈ ਵਧਾਈ ਦਿੰਦਿਆਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਪਾਣੀ ਸਾਡੇ ਜੀਵਨ ਦਾ ਹਿੱਸਾ ਹੈ, ਸਾਨੂੰ ਧਰਤੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਸਾਡਾ ਕਰਤੱਵ ਹੈ।

Related posts

Leave a Comment