ਰਾਜਿੰਦਰਾ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਰਾਜਿੰਦਰਾ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਰਾਜਿੰਦਰਾ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ
ਮੋਗਾ, (ਜਗਮੋਹਨ ਸ਼ਰਮਾ)-ਸ਼ਥਾਨਕ ਕੋਟਕਪੂਰਾ ਰੋਡ ਤੇ ਸਥਿਤ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਪ੍ਰਿੰਸੀਪਲ ਸੁਧਾ ਕੇ.ਆਰ ਤੇ ਸਮੂਹ ਸਟਾਫ ਨੇ ਸਾਂਝੇ ਤੌਰ ਤੇ ਜੋਯਤੀ ਜਗਾ ਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ, ਡਾਂਸ, ਗਿੱਧਾ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ੍ਹ ਲਾਏ। ਸਮਾਗਮ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਵਿਦਿਆਰਥੀਆ ਨੂੰ ਤੀਜ਼ ਸਮਾਗਮ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਅਜਿਹੇ ਸਮਾਗਮ ਮਨਾਉਣ ਦਾ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆ ਨੂੰ ਆਪਣੀ ਸਭਿਅਤਾ ਬਾਰੇ ਜਾਣਕਾਰੀ ਦੇਣਾ ਹੈ। ਸਕੂਲ ਵੱਲੋਂ ਅਜਿਹੇ ਪ੍ਰੋਗ੍ਰਾਮ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਸਮਾਗਮ ਦੇ ਅੰਤ ਵਿਚ ਵਧੀਆ ਪੇਸ਼ਕਸ਼ ਕਰਨ ਵਾਲੇ ਵਿਦਿਆਰਥੀਆਂ ਦੀ ਸਕੂਲ ਵੱਲੋਂ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Related posts

Leave a Comment