ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ

ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ : ਕਮਲ ਸੈਣੀ
ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਸਪੈਸਲ ਅੰਸੈਂਬਲੀ ਦਾ ਆਯੋਜਿਨ ਕੀਤਾ ਗਿਆ, ਜਿਸ ਦੌਰਾਨ ਦਸਵੀਂ ਜਮਾਤ ਦੇ ਬੱਚਿਆਂ ਵਲੋਂ ਇਹ ਸਪੈਸਲ ਅੰਸੈਂਬਲੀ ਲਈ ਗਈ, ਉਨਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਸਬੰਧਤ ਕਈ ਤਰਾਂ ਦੇ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਇਸ ਨੂੰ ਦੋਸਤੀ ਦਾ ਧਾਗਾ ਵੀ ਕਹਿੰਦੇ ਹਨ। ਰੱਖੜੀ ਦਾ ਤਿਉਹਾਰ ਪੂਰੇ ਭਾਰਤ ਵਿਚ ਸਾਰੇ ਧਰਮਾਂ ਦੇ ਲੋਕ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਸਕੂਲ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਨੇ ਉਚੇਚੇ ਤੌਰ ਤੇ ਦੱÎਸਆ ਕਿ ਰਕਸ਼ਾ ਬੰਧਨ ਦਾ ਇਤਿਹਾਸ ਹਿੰਦੂ ਪੁਰਾਤਨ ਕਥਾਵਾਂ ਵਿਚ ਹੈ। ਇਸ ਮੌਕੇ ਸਕੂਲ ਦੀਆਂ ਨੌਵੀਂ ਅਤੇ ਦਸਵੀਂ ਦੀਆਂ ਲੜਕੀਆਂ ਨੇ ਆਪ ਸੁੰਦਰ ਰੱਖੜੀਆਂ ਅਤੇ ਚਾਰਟ ਬਣਾਏ ਜੋ ਕਿ ਖੂਬਸੂਰਤ ਸਨ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Related posts

Leave a Comment