ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ ਇੰਟਰਨੈਸ਼ਨਲ ਟੀਚਰ ਡੇਅ

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਇੰਟਰਨੈਸ਼ਨਲ ਟੀਚਰ ਡੇਅ

ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ ਇੰਟਰਨੈਸ਼ਨਲ ਟੀਚਰ ਡੇਅ
ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਸ਼ਵ ਅਧਿਆਪਕ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਵਲੋਂ ਸੁੰਦਰ ਚਾਰਟ, ਆਰਟੀਕਲ ਅਤੇ ਸਪੀਚ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਅਧਿਆਪਕ ਦਾ ਸਾਡੇ ਜੀਵਨ ਵਿਚ ਕਿੰਨੀ ਮਹੱਤਵਪੂਰਨ ਭੂਮਿਕਾ ਹੈ। ਸਕੂਲ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਨੇ ਇਸ ਵਿਸ਼ੇਸ਼ ਦਿਵਸ ਸਬੰਧਤ ਚਾਨਣਾ ਪਾਉਂਦਿਆਂ ਕਿਹਾ ਕਿ ਵਿਸ਼ਵ ਅਧਿਆਪਕ ਦਿਵਸ ਅਧਿਆਪਕਾਂ ਦੀ ਸਥਿਤੀ ਬਾਰੇ 1966 ਦੀ ਆਈ.ਐਲ.ਓ/ਯੂਨੈਸਕੋ ਵੀ ਸਿਫਾਰਿਸ਼ ਤੇ ਹਸਤਾਖ਼ਰ ਦੀ ਯਾਦਗਾਰ ਮਨਾਉਂਦਾ ਹੈ। 5 ਅਕਤੂਬਰ ਨੂੰ ਹਰੇਕ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ ਅਤੇ 2018 ਵਿਚ ਇਸ ਦੀ 70ਵੀਂ ਵਰੇਗੰਢ ਮਨਾਈ ਗਈ, ਉਨ੍ਹਾਂ ਕਿਹਾ ਕਿ ਇਸ ਸਾਲ ਦਾ ਵਿਸ਼ਾ ਹੈ ”ਸਿੱਖਿਆ ਦਾ ਅਧਿਕਾਰ ਇਕ ਯੋਗਤਾ ਪ੍ਰਾਪਤ ਅਧਿਆਪਕ ਦਾ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਵਲੋਂ ਅਧਿਆਪਕ ਦੀ ਸਾਡੇ ਜੀਵਨ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਜੀਵਨ ਵਿਚ ਅਹਿਮ ਰੋਲ ਅਦਾ ਕਰਦੇ ਹਨ। ਚੰਗੇ ਸਮਾਜ ਦੀ ਉਸਾਰੀ ਉਨਾਂ ਉਤੇ ਨਿਰਭਰ ਹੈ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।

Related posts

Leave a Comment