ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ ਹਿੰਦੀ ਦਿਵਸ

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਹਿੰਦੀ ਦਿਵਸ

to

ਬਲੂਮਿੰਗ ਬਡਜ਼ ਸਕੂਲ ‘ਚ ਮਨਾਇਆ ਹਿੰਦੀ ਦਿਵਸ
ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ‘ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਹਿੰਦੀ ਦਿਵਸ ਮਨਾਉਂਦਿਆਂ ਹੋਇਆਂ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼ਾ ਬਾਰੇ ਚਾਨਣਾ ਪਾਉਂਦੇ ਹੋਏ ਆਰਟੀਕਲ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਹਿੰਦੀ ਦੇ ਕਵੀਆਂ ਦੇ ਜੀਵਨ ਉਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀਆਂ ਲਿਖੀਆਂ ਕਵਿਤਾਵਾਂ ਦੀਆਂ ਕੁੱਝ ਸਤਰਾਂ ਪੜੀਆਂ। ਇਸ ਮੌਕੇ ਸੰਸਥਾ ਵਿਚ ਹਿੰਦੀ ਦੇ ਅਧਿਆਪਕਾ ਨੇ ਹਿੰਦੀ ਭਾਸ਼ਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਕੁਲ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਨੇ ਉਚੇਚੇ ਤੌਰ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ। ਮਹਾਤਮਾ ਗਾਂਧੀ, ਡਾ. ਰਜਿੰਦਰ ਪ੍ਰਸਾਦ, ਕਾਕਾ ਸਾਹਿਬ ਕਾਲੇਲਕਰ ਵਰਗੇ ਮਹਾਨ ਵਿਅਕਤੀਆਂ ਦੀ ਮਿਹਨਤ ਸਦਕਾ ਹਿੰਦੀ ਨੂੰ ਇਹ ਸਨਮਾਨ ਮਿਲਿਆ। ਉਨਾਂ ਕਿਹਾ ਕਿ ਭਾਰਤ ਇਕ ਵਿਸ਼ਾਲ ਦੇਸ਼ ਹੈ ਅਤੇ ਕਈ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਹਿੰਦੀ ਭਾਸ਼ਾ ਭਾਰਤ ਵਿਚ ਸਭ ਤੋਂ ਅਧਿਕ ਬੋਲੀ ਜਾਣ ਵਾਲੀ ਭਾਰਤੀ ਭਾਸ਼ਾ ਹੈ। ਭਾਰਤ ਸਵਤੰਤਰ ਹੋਣ ਤੋਂ ਬਾਅਦ ਸੰਨ 1949 ਵਿਚ 14 ਸਤੰਬਰ ਦੇ ਦਿਨ ਭਾਰਤੀ ਸੰਵਿਧਾਨ ਵਿਚ ਦੇਵਨਾਗਰੀ ਲਿਪੀ ਵਿਚ ਲਿਖਤ ਹਿੰਦੀ ਨੂੰ ਭਾਰਤ ਦੀ ਰਾਜ ਭਾਸ਼ਾ ਦੇ ਰੂਪ ਵਿਚ ਸਵੀਕ੍ਰਿਤੀ ਮਿਲੀ। ਉਨਾਂ ਕਿਹਾ ਕਿ ਹਿੰਦੀ ਭਾਸ਼ਾ ਬਹੁਤ ਸਰਲ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Related posts

Leave a Comment