‘ਵਿਸ਼ਵ ਗਰਲ ਚਾਈਲਡ ਡੇ ‘ ਮੌਕੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਸੈਮੀਨਾਰ

'ਵਿਸ਼ਵ ਗਰਲ ਚਾਈਲਡ ਡੇ ' ਮੌਕੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਸੈਮੀਨਾਰ

‘ਵਿਸ਼ਵ ਗਰਲ ਚਾਈਲਡ ਡੇ ‘ ਮੌਕੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਸੈਮੀਨਾਰ
ਮੋਗਾ, (ਗੁਰਜੰਟ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ‘ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇੰਟਰਨੈਸ਼ਨਲ ਗਰਲ ਚਾਈਲਡ ਡੇਅ ਦੇ ਸਬੰਧ ਵਿਚ ਬਾਲ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੌਵੀਂ ਤੋਂ ਦਸਵੀ ਜਾਮਤ ਦੀਆਂ ਲੜਕੀਆਂ ਨੇ ਹਿੱਸਾ ਲਿਆ। ਇਸ ਸੈਮੀਨਾਰ ਵਿੱਚ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਵਿਸੇਤੌਰ ‘ਤੇ ਸ਼ਿਰਕਤ ਕੀਤੀ। ਵਿਨੀਤ ਕੁਮਾਰ ਨਾਰੰਗ ਨੇ ਲੜਕੀਆਂ ਨਾਲ ਹੋ ਰਹੇ ਸਰੀਰਕ ਸ਼ੋਸਣ ਦੀ ਮੰਦਭਾਗੀ ਘਟਨਾ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਲੜਕੀ ਨਾਲ ਸਰੀਰਕ ਸ਼ੋਸਣ ਹੁੰਦਾ ਹੈ, ਤਾਂ ਇਸ ਦੀ ਸ਼ਿਕਾਇਤ ਟੋਲ ਫ਼ਰੀ ਹੈਲਪ-ਲਾਈਨ 1098 ‘ਤੇ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੜਕੀ ਨਾਲ ਅਜਿਹੀ ਘਟਨਾ ਵਾਪਰਦੀ ਹੈ, ਤਾਂ ਤੁਰੰਤ ਆਪਣੇ ਮਾਤਾ-ਪਿਤਾ ਜਾਂ ਆਪਣੇ ਅਧਿਆਪਕ ਨੂੰ ਦੱਸਣਾ ਚਾਹੀਦਾ ਹੈ। ਜ਼ਿਲਾ ਬਾਲ ਸੁਰੱਖਿਆ ਯੂਨਿਟ ਮੋਗਾ ਵੱਲੋਂ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਮਿਸ ਏਕਤਾ ਅਗਰਵਾਲ ਅਤੇ ਪ੍ਰੋਟੈਕਸ਼ਨ ਅਫ਼ਸਰ ਸਰਬਪ੍ਰੀਤ ਸਿੰਘ ਵਲੋਂ ‘ਪੋਕਸੋ ‘ ਐਕਟ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੂੰ ‘ਕੋਮਲ ‘ ਨਾਂ ਦੀ ਵੀਡੀਓ ਦਿਖਾਈ ਗਈ। ਇਸ ਵੀਡੀਓ ਰਾਹੀਂ ਵਿਦਿਆਰਥਣਾਂ ਨੂੰ ਲੜਕੀਆਂ ਨਾਲ ਹੋ ਰਹੇ ਸਰੀਰਕ ਸ਼ੋਸਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ/ਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰ ਸੁਖਮੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮੁਫ਼ਤ ਕਾਨੂੰਨੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਮੈਡਮ ਏਕਤਾ ਅਗਰਵਾਲ ਅਤੇ ਸਰਵਪ੍ਰੀਤ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਚਾਈਲਡ ਟਰੈਫਕਿੰਗ ਅੰਡਰ ਕਈ ਬੱਚੇ ਜੁਰਮ ਦੇ ਰਸਤੇ ਉਤੇ ਤੁਰ ਪੈਂਦੇ ਹਨ ਅਜਿਹੇ ਬੱਚਿਆਂ ਲਈ ਹਰੇਕ ਵੀਰਵਾਰ ਨੂੰ ਬਾਲ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਇਯ ਵਿਚ ਸੁਧਾਰ ਲਿਆਇਆ ਜਾ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਨੇ ਸੰਸਥਾ ਵਿਚ ਪਹੁੰਚੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਮ ਕਰਵਾਉਣੇ ਬਹੁਤ ਜ਼ਰੂਰੀ ਹਨ ਤਾਂ ਜੋ ਬੱਚਿਆਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ।

Related posts

Leave a Comment