ਆਰ ਕੇ ਐਸ ਸਕੂਲ ‘ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਆਰ ਕੇ ਐਸ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ1

ਆਰ ਕੇ ਐਸ ਸਕੂਲ ‘ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਮੋਗਾ, (ਗੁਰਜੰਟ ਸਿੰਘ) -ਆਰ ਕੇ ਐਸ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਾਰਥਨਾ ਸਭਾ ਵਿਚ ਦੁਸ਼ਹਿਰੇ ਦੇ ਤਿਉਹਾਰ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਇਹ ਤਿਉਹਾਰ ਬੁਰਾਈ ਦੇ ਉਪਰ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਸੰਬੰਧੀ ਨੌਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਆਪਣੇ ਵਿਚਾਰ ਦੱਸਦਿਆਂ ਕਿਹਾ ਕਿ ਇਸ ਦਿਨ ਨੂੰ ਵਿਜੈ ਦਸਮੀ ਦੇ ਰੂਪ ਵਿਚ ਮਨਾਇਆ ਜਾਂਦਾ Âੈ। ਕਿਉਂਕਿ ਇਸ ਦਿਨ ਨੂੰ ਸ੍ਰੀ ਰਾਮ ਚੰਦਰ ਜੀ ਨੇ ਲੰਕਾਪਤੀ ਰਾਵਨ ਨੂੰ ਮੌਤ ਦੇ ਘਾਟ ਉਤਾਰ ਕੇ ਉਨਾਂ ਨੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਆਪਣੀ ਪਤਨੀ ਸੀਤਾ ਜੀ ਨੂੰ ਰਾਵਨ ਦੀ ਕੈਦ ਵਿਚੋਂ ਰਿਹਾਅ ਕਰਵਾਇਆ ਸੀ। ਨੌਵੀਂ ਜਮਾਤ ਦੀ ਵਿਦਿਆਰਥਣ ਇਸ਼ੂ ਚਾਵਲਾ ਨੇ ਦੱਸਿਆ ਕਿ ਭਗਵਾਨ ਰਾਮ ਨੇ ਮਨੁੱਖੀ ਅਵਤਾਰ ਧਾਰ ਕੇ ਸੰਸਾਰਿਕ ਮਨੁੱਖਾਂ ਨੂੰ ਸੇਧ ਦਿੱਤੀ ਹੈ ਇਸ ਸੰਸਾਰ ਉਤੇ ਹਰ ਇਕ ਨੂੰ ਔਂਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬੁਰਾਈ ਉਪਰ ਜਿੱਤ ਪ੍ਰਾਪਤ ਕਰਨ ਲਈ ਧੀਰਜ ਸਾਹਮ ਰੱਖਣਾ ਚਾਹੀਦਾ ਹੈ। ਪ੍ਰਿੰਸੀਪਲ ਰਜਨੀ ਅਰੋੜਾ ਨੇ ਸਾਰਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।

Related posts

Leave a Comment