ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਸਮਾਲਸਰ, 16 ਮਈ (ਗਗਨਦੀਪ ਸ਼ਰਮਾਂ):- ਡਾ. ਗੁਰਮੀਤ ਲਾਲ ਸੀਨੀਅਰ ਮੈਡੀਕਲ ਅਫਸਰ ਠੱਠੀ ਭਾਈ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗੁਰਮੀਤ ਲਾਲ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਡੇਂਗੂ ਇੱਕ ਵਿਲੱਖਣ ਕਿਸਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਅਕਸਰ ਦਿਨ ਵੇਲੇ ਹੀ ਕੱਟਦਾ ਹੈ। ਕਾਂਬੇ ਨਾਲ ਬੁਖਾਰ ਚੜਣਾ, ਠੰਡ ਲੱਗਣਾ, ਬਹੁਤ ਤੇਜ ਬੁਖਾਰ, ਸਿਰ ਦਰਦ ਅਤੇ ਅੱਖਾਂ ਦੇ ਅੰਦਰਲੇ ਪਾਸੇ ਦਰਦ ਹੋਣਾਂ ਇਸਦੀਆਂ ਮੁੱਖ ਨਿਸ਼ਾਨੀਆਂ ਹਨ। ਡੇਂਗੂ ਤੋਂ ਬਚਾਅ ਹੀ ਇਸਦਾ ਇਲਾਜ ਹੈ। ਇਸ ਲਈ ਆਲਾ ਦੁਆਲਾ ਸਾਫ ਰੱਖਣਾ, ਪੂਰੀਆਂ ਬਾਹਾਂ ਦੇ ਕੱਪੜੇ ਪਾਉਣਾ ਅਤੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣਾ ਚਾਹੀਦਾ ਹੈ। ਉਨ•ਾਂ ਦੱਸਿਆ ਕਿ ਡੇਂਗੂ ਹੋਣ ਨਾਲ ਮਰੀਜ ਦੇ ਪਲੇਟਲੈਟਸ (ਖੂਨ ਦੇ ਸੈੱਲ) ਬਹੁਤ ਤੇਜੀ ਨਾਲ ਘਟਣੇ ਸ਼ੁਰੂ ਹੋ ਜਾਂਦੇ ਹਨ ਇਸ ਲਈ ਮਰੀਜ ਨੂੰ ਜਿਆਦਾ ਤੋਂ ਜਿਆਦਾ ਤਰਲ ਖਾਣਾ ਚਾਹੀਦਾ ਹੈ। ਇਸ ਮੌਕੇ ਡਾ. ਮਾਨਿਕ ਸਿੰਗਲਾ, ਡਾ. ਅਮਰਿੰਦਰ ਸਿੰਘ, ਡਾ. ਰਾਜਨ ਗਿੱਲ, ਡਾ. ਅਰਜਨ ਸਿੰਘ, ਪ੍ਰਿੰਸੀਪਲ ਵਿਕਾਸ ਕੁਮਾਰ, ਰਾਜਿੰਦਰ ਕੁਮਾਰ, ਰਾਜਮਿੰਦਰ ਸਿੰਘ, ਸਮਾਜ ਸੇਵੀ ਡਾ. ਬਲਰਾਜ ਸਿੰਘ, ਰੇਸ਼ਮ ਸਿੰਘ ਤੇ ਜਸਵਿੰਦਰ ਸਿੰਘ ਹੈਲਥ ਸੁਪਰਵਾਈਜਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।

Related posts

Leave a Comment