ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ

ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ

ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ 2,000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ : ਵਿਜੈ ਇੰਦਰ ਸਿੰਗਲਾ

ਮੋਗਾ, (ਗੁਰਜੰਟ ਸਿੰਘ) ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਛੋਟੇ ਕਿਸਾਨਾਂ ਦਾ ਕਰਜ਼ਾ ਕੀਤਾ ਮੁਆਫ਼
ਆਉਣ ਵਾਲੀ ਮਾਰਚ, 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਜੰਗੀ ਪੱਧਰ ‘ਤੇ ਮੁਰੰਮਤ ਕੀਤੀ ਜਾਵੇਗੀ, ਜਿਸ ਤੇ 2,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਲੋਕ ਨਿਰਮਾਣ (ਭ ਤੇ ਮ) ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋ ਸਾਲ 2018-19 ਦੌਰਾਨ 1,200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ 20 ਹਜ਼ਾਰ ਕਿਲੋਮੀਟਰ ਦੀ ਲੰਬਾਈ ਵਾਲੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਾਬਾਰਡ ਤਹਿਤ 3.25 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ 71 ਸੜਕਾਂ ਦਾ ਟੈਡਰ ਲੱਗ ਚੁੱਕਾ ਹੈ ਅਤੇ ਸੈਟਰਲ ਰੋਡ ਫੰਡ ਤਹਿਤ ਸੜਕਾਂ ਦੀ ਉਸਾਰੀ ਤੇ ਮਜ਼ਬੂਤੀ ਲਈ 5.25 ਕਰੋੜ ਰੁਪਏ ਦੀ ਮਨਜੂਰੀ ਜਲਦੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਵੱਲੋ ਨਵੀਆਂ ਸੜਕਾਂ ਦੀ ਉਸਾਰੀ ਤੇ 400 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਵਿੱਚ ਆਧੁਨਿਕ ਕਿਸਮ ਦੀਆਂ ਸੜਕਾਂ ਦਾ ਜਾਲ ਵਿਛੇਗਾ ਅਤੇ ਲੋਕਾਂ ਨੂੰ ਸਰਲ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੀਆਂ ਤੇ ਆਧੁਨਿਕ ਤਕਨੀਕਾਂ ਨਾਲ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਕੰਮ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੀ ਉਸਾਰੀ ਵਿੱਚ ਪੰਜਾਬ ਸਰਕਾਰ ਦਾ ਸੜਕਾਂ ਦੀ ਕੁਆਲਿਟੀ ਨੂੰ ਬਰਕਰਾਰ ਰੱਖਣਾ ਮੁੱਖ ਏਜੰਡਾ ਹੋਵੇਗਾ ਅਤੇ ਇਸ ਮੰਤਵ ਲਈ ਸਰਕਾਰ ਵੱਲੋ ਹੇਠਲੇ ਪੱਧਰ ਤੇ ਨਜ਼ਰਸਾਨੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੜਕਾਂ ਤੇ ਪ੍ਰੀਮੈਕਸ ਪਾਉਣ ਦਾ ਕੰਮ ਵੀ ਵੱਡੇ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ। ਪੱਤਰਕਾਰਾਂ ਵੱਲੋ ਸਾਲ 2013 ‘ਚ ਬਣੇ ਨੈਸਲੇ ਮੋਗਾ ਤੋ ਬਾਘਾਪੁਰਾਣਾ ਰੋਡ ਬਾਈਪਾਸ ਦੀ ਖਸਤਾ ਹਾਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਦੱਸਿਆ ਕਿ ਇਸ ਬਾਈਪਾਸ ਦੀ ਸੜਕ ਦਾ ਛੇ ਸਾਲ ਦਾ ਸਮਾਂ ਮੁਕੰਮਲ ਹੋਣ ਵਾਲਾ ਹੈ ਅਤੇ ਇਸ ਸੜਕ ਦੀ ਸਪੈਸ਼ਲ ਰਿਪੇਅਰ ਪ੍ਰੋਗਰਾਮ ਤਹਿਤ ਜਲਦੀ ਹੀ ਮੁਰਮੰਤ ਕਰਵਾਈ ਜਾਵੇਗੀ। ਮੋਗਾ-ਲੁਧਿਆਣਾ ਹਾਈਵੇ ਦੇ ਧੀਮੀ ਰਫ਼ਤਾਰ ਨਾਲ ਚਾਰ ਮਾਰਗੀਕਰਨ ਦੇ ਕੰਮ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਨੈਸਲੇ ਹਾਈਵੇ ਅਥਾਰਟੀ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮਜ਼ਬੂਤੀ ਅਤੇ ਨਵ-ਨਿਰਮਾਣ ਦੇ ਕੰਮ ਵਿੱਚ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕੰਮ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਮੇਨ ਬਜ਼ਾਰ ਦੀ ਸੜਕ ਨੂੰ ਵੀ ਆਉਦੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁਰੰਮਤ ਕਰਨ ਦਾ ਭਰੋਸਾ ਦਿਵਾਇਆ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੀ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੂਬੇ ਦੇ ਹਰ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਦਰ ਸਰਕਾਰ ਅਤੇ ਸ੍ਰ. ਬਾਦਲ ਦੀ ਅਕਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਲਾਰਿਆਂ ਤੋ ਸਿਵਾਏ ਕੁੱਝ ਨਹੀ ਦਿੱਤਾ, ਜਦਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਪੰਜਾਬ ਸਰਕਾਰ ਵੱਲੋ ‘ਘਰ ਘਰ ਰੋਜ਼ਗਾਰ’ ਸਕੀਮ ਤਹਿਤ ਸੂਬੇ ਦੇ ਲੱਖਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੱਤਰਕਾਰਾਂ ਵੱਲੋ ਪਰਾਲੀ ਦੇ ਮੁੱਦੇ ‘ਤੇ ਪੁਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋ ਕਿਸਾਨਾਂ ਨੂੰ 25 ਹਜ਼ਾਰ ਸੰਦਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਪ੍ਰਦੂਸਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਫ਼ਸਲ ਦੇ ਝਾੜ ਤੇ ਵੀ ਮਾੜਾ ਅਸਰ ਪੈਦਾ ਹੈ। ਇਸ ਤੋ ਪਹਿਲਾਂ ਜਿਲ੍ਹਾ ਪ੍ਰਸ਼ਾਸਨ ਵੱਲੋ ਮੰਤਰੀ ਨੂੰ ਬੁਕੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪੁਲਿਸ ਦੇ ਜਵਾਨਾਂ ਵੱਲੋ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਕਾਂਗਰਸੀ ਨੇਤਾ ਰਾਮਪਾਲ ਧਵਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ, ਉਪ ਮੰਡਲ ਅਫ਼ਸਰ ਚਰਨਜੀਤਪਾਲ ਤੇ ਰਜੇਸ਼ ਕੁਮਾਰ ਆਦਿ ਹਾਜ਼ਰ ਸਨ।

Related posts

Leave a Comment