ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ
ਮੋਗਾ, (ਗੁਰਜੰਟ ਸਿੰਘ) :ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਪੰਜਾਬ ਏਟਕ ਵਲੋਂ ਅੱਜ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਰੋਸ ਧਰਨਾ ਲਗਾਇਆ ਗਿਆ। ਧਰਨੇ ਦੌਰਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਛਿੰਦਰ ਕੌਰ ਦੁੱਨੇਕੇ, ਜ਼ਿਲਾ ਵਿੱਤ ਸਕੱਤਰ ਗੁਰਪ੍ਰੀਤ ਚੁਗਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਈ.ਸੀ.ਡੀ.ਐਸ ਸਕੀਮ ਨੂੰ ਪ੍ਰਾਈਵੇਟ ਸੈਕਟਰ ਦੇ ਹੱਥਾਂ ‘ਚ ਦੇ ਕੇ ਖਤਮ ਕਰਨ ਦੀਆਂ ਯੋਜਨਾਵਾਂ ਬਣਾ ਚੁੱਕੀ ਹੈ। ਪ੍ਰੀ ਨਰਸਰੀ ਕਲਾਸ ਨਾ ਦੇ ਕੇ ਬੱਚੇ ਪ੍ਰਾਇਮਰੀ ਸਕੂਲਾਂ ‘ਚ ਭੇਜ ਦਿੱਤੇ ਗਏ। ਆਂਗਣਵਾੜੀ ਵਰਕਰਾਂ, ਹੈਲਪਰਾਂ ਦੇ ਕੋਲ ਬੱਚਿਆਂ ਦੀ ਗਿਣਤੀ ਘੱਟ ਰਹਿ ਗਈ ਹੈ। ਜੇਕਰ ਸਰਕਾਰ ਪ੍ਰੀ ਨਰਸਰੀ ਸਕੂਲ ‘ਚ ਹੀ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਆਂਗਣਵਾੜੀ ਵਰਕਰ, ਹੈਲਪਰ ਦਾ ਕੀ ਪ੍ਰਬੰਧ ਕੀਤਾ ਹੈ। ਪ੍ਰਾਇਮਰੀ ਸਕੂਲ ‘ਚ ਆਂਗਣਵਾੜੀ ਸੈਂਟਰਾਂ ਦੇ ਲਈ ਯੋਗ ਬਿਲਡਿੰਗ ਬਣਾਈ ਜਾਵੇ, ਪ੍ਰੀ ਨਰਸਰੀ ਕਲਾਸਾਂ ਆਂਗਣਵਾੜੀ ਸੈਂਟਰ ਨੂੰ ਦੇ ਕੇ ਵਰਕਰ, ਹੈਲਪਰ ਨੂੰ ਮੁਲਾਜਮ ਕਰਾਰ ਦਿੱਤਾ ਜਾਵੇ, ਆਂਗਣਵਾੜੀ ਸੈਂਟਰ ‘ਚ ਲੰਮੇ ਸਮੇਂ ਤੋਂ ਰਾਸ਼ਨ ਖਤਮ ਹੋ ਚੁੱਕਾ ਹੈ, ‘ਚ ਰਾਸ਼ਨ ਭੇਜਿਆ ਜਾਵੇ, ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਦਾ 1500 ਅਤੇ ਹੈਲਪਰਾਂ ਦੇ 750 ਰੁਪਏ ਮਾਨ ਭੱਤਾ ਵਧਾਇਆ ਜਾਵੇ, ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਰਕਾਰੀ ਮੁਲਾਜਮ ਐਲਾਨ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿਤਾ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਵਿਚ ਦੇਰੀ ਨਹੀਂ ਕਰਨਗੇ, ਜਿਸ ਦੀ ਸਾਰੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਅਤੇ ਹੈਲਪਰ ਵਰਕਰ ਹਾਜਰ ਸਨ।

Related posts

Leave a Comment