ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਮੋਗਾ, (ਗੁਰਜੰਟ ਸਿੰਘ)-ਪੰਜਾਬ ਐਂਡ ਯੂ.ਟੀ ਮੁਲਾਜਮ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ। ਸੰਘਰਸ਼ ਕਮੇਟੀ ਦੇ ਸੀਨੀਅਰ ਨੇਤਾ ਸੱਤਿਅਮ ਪ੍ਰਕਾਸ਼ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜਮਾਂ ਦੀ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਦੇ ਲਈ ਸਮੁੱਚੇ ਮੁਲਾਜਮ ਵਰਗ ਵਲੋਂ ਵੱਖ ਵੱਖ ਜਥੇਬੰਦੀਆਂ ਦੇ ਝੰਡੇ ਹੇਠ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ਪਰ ਕੈਪਟਨ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕ ਰਹੀ। ਨੇਤਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰ ਤਰਾਂ ਦੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਡੀ.ਏ. ਦੀ ਰਹਿੰਦੀ ਚਾਰ ਕਿਸਤਾਂ ਤੁਰੰਤ ਰਿਲੀਜ਼ ਕੀਤੀਆਂ ਜਾਣ, ਪੈਨਸਨਰਾਂ ਨੂੰ ਡੀ.ਏ ਦਾ ਪਿਛਲਾ 22 ਮਹੀਨਿਆਂ ਦਾ ਬਕਾਏ ਦਾ ਭੁਗਤਾਨ ਕੀਤਾ ਜਾਵੇ, ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਰੂਲ ਲਾਗੂ ਕੀਤਾ ਜਾਵੇ। ਇਸ ਮੌਕੇ ਰੇਸ਼ਮ ਸਿੰਘ, ਰਾਮਜੀਤ ਸਿੰਘ, ਦਾਤਾਰ ਸਿੰਘ, ਨਸੀਬ ਕੌਰ, ਮਹਿੰਦਰ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਰਾਜਿੰਦਰ ਸਿੰਘ, ਜਸਪੀ੍ਰਤ ਸਿੰਘ ਗਗਨ, ਲਖਵਿੰਦਰ ਸਿੰਘ, ਜਗਦੇਵ ਸਿੰਘ, ਦਰਸ਼ਨ ਸਿੰਘ ਆਦਿ ਹਾਜਰ ਸਨ।

Related posts

Leave a Comment