ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਮੋਗਾ, (ਗੁਰਜੰਟ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਪੀਐਸਯੂ ਦੇ ਨੇਤਾ ਕਰਮਜੀਤ ਸਿੰਘ ਕੋਟਕਪੂਰਾ ਅਤੇ ਜ਼ਿਲਾ ਪ੍ਰਧਾਨ ਮੋਹਨ ਸਿੰਘ ਔਲਖ਼ ਨੇ ਕਿਹਾ ਕਿ ਬੀਤੀ 18 ਸਤੰਬਰ ਤੋਂ ਪੀ.ਐਸ.ਯੂ ਸਮੇਤ ਕਈ ਵਿਦਿਆਰਥੀ ਜਥੇਬੰਦੀਆਂ ਵਲੋਂ ਮੋਰਚਾ ਬਣਾ ਕੇ ਆਪਣੀਆਂ ਹੱਕ ਮੰਗਾਂ ਦੇ ਲਈ ਪਟਿਆਲਾ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਮੰਗਾਂ ਮੰਨਣ ਦੀ ਬਜਾਏ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਦੇ ਰਜਿਸਟ੍ਰਰਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਜੇਕਰ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਤੇਜ ਕਰਨ ਵਿਚ ਦੇਰੀ ਨਹੀਂ ਕਰਨਗੇ। ਇਸ ਮੌਕੇ ਜ਼ਿਲਾ ਕੈਸ਼ੀਅਰ ਜਗਵੀਰ ਕੌਰ ਮੋਗਾ, ਅਰਸ਼ਦੀਪ ਕੌਰ ਬਿਲਾਸਪੁਰ, ਮਨਦੀਪ ਸਿੰਘ ਰਸੂਲਪੁਰ, ਰਜਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਰਾਜਿੰਦਰ ਰਾਜੇਆਣਾ, ਬ੍ਰਿਜ ਲਾਲ ਰਾਜੇਆਣਾ, ਅਨਿਲ ਰਾਮ, ਜਮਹੂਰੀ ਅਧਿਕਾਰ ਸਭਾ ਦੇ ਦਰਸ਼ਨ ਸਿੰਘ ਤੂਰ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਗੁਰਮੀਤ ਸਿੰਘ ਆਦਿ ਹਾਜਰ ਸਨ।

Related posts

Leave a Comment