”ਪ੍ਰੋਜੈਕਟ ਜਾਗੋ” ਤਹਿਤ ਜਿਲ•ੇ ਦੇ ਚੁਣੇ ਗਏ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਸਰਵੇ-ਸੀ.ਜੇ.ਐਮ.

''ਪ੍ਰੋਜੈਕਟ ਜਾਗੋ'' ਤਹਿਤ ਜਿਲ•ੇ ਦੇ ਚੁਣੇ ਗਏ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਸਰਵੇ-ਸੀ.ਜੇ.ਐਮ.

”ਪ੍ਰੋਜੈਕਟ ਜਾਗੋ” ਤਹਿਤ ਜਿਲ•ੇ ਦੇ ਚੁਣੇ ਗਏ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਸਰਵੇ-ਸੀ.ਜੇ.ਐਮ.

ਮੋਗਾ  (ਪਵਨ ਗਰਗ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਨਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਂਜ ਜ਼ਿਲ•ਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ”ਪ੍ਰੋਜੈਕਟ ਜਾਗੋ” ਤਹਿਤ ਜਿਲ•ੇ ਦੇ ਪਿੰਡ ਫਤਿਹਗੜ• ਕੋਰੋਟਾਣਾ ਦੀ ਚੋਣ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ”ਪ੍ਰੋਜੈਕਟ ਜਾਗੋ” ਤਹਿਤ ਇਸ ਪਿੰਡ ਵਿੱਚ 12 ਪੈਰਾ ਲੀਗਲ ਵਲੰਟੀਅਰਂਜ਼ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਇਹ ਟੀਮਾਂ ਮਿਤੀ 10 ਮਈ 2018 ਤੋਂ ਇਸ ਪਿੰਡ ਦੇ ਘਰ-ਘਰ ਵਿੱਚ ਜਾ ਕੇ ਸਰਵੇ ਕਰ ਰਹੀਆਂ ਹਨ ਅਤੇ ਪਿੰਡ ਵਾਸੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਕਿ ਪਿੰਡ ਵਾਸੀ ਝਗੜਿਆ ਦਾ ਨਿਪਟਾਰਾ ਕਿਵੇਂ ਕਰਦੇ ਹਨ, ਕਾਨੂੰਨੀ ਸਲਾਹ ਮਸ਼ਵਰਾ ਕਿੱਥੋਂ ਲਂੈਦੇ ਹਨ। ਇਸ ਤੋਂ ਇਲਾਵਾ ਪਿੰਡ ਵਾਸੀਆਂ ਤੋਂ ਇਹ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਕਿ ਉਨ•ਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਮਿਲ ਰਹੇ ਹਨ ਜਾ ਨਹੀਂ। ਉਨ•ਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟੋਲ ਫ਼ਰੀ ਹੈਲਪ-ਲਾਈਨ ਨੰਬਰ 1968 ਬਾਰੇ ਵੀ ਇਸ ਸਰਵੇ ਦੌਰਾਨ ਜਾਣਕਾਰੀ ਦਿੱਤੀ ਜਾ ਰਹੀਂ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸਮੱਗਰੀ ਵੀ ਵੰਡੀ ਜਾ ਰਹੀਂ ਹੈ।

Related posts

Leave a Comment