‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਕਿਸ਼ਨਪੁਰਾ ਵਿਖੇ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ-ਡਾ: ਰਾਣਾ

to 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਕਿਸ਼ਨਪੁਰਾ ਵਿਖੇ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ-ਡਾ: ਰਾਣਾ

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਕਿਸ਼ਨਪੁਰਾ ਵਿਖੇ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ-ਡਾ: ਰਾਣਾ
ਕਿਸਾਨਾਂ ਨੂੰ ਯੂਰੀਆ ਖਾਦ ਦੀ ਵਰਤੋਂ ਮਾਹਿਰਾਂ ਦੀ ਸਿਫ਼ਾਰਿਸ ਅਨੁਸਾਰ ਹੀ ਕਰਨ ਦੀ ਕੀਤੀ ਅਪੀਲ
ਮੋਗਾ, (ਗੁਰਜੰਟ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਸੁਖਦੇਵ ਸਿੰਘ ਦੀ ਅਗਵਾਈ ਹੇਠ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕਿਸ਼ਨਪੁਰਾ ਵਿਖੇ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ਗੁਰਲਵਲੀਨ ਸਿੰਘ ਰਾਣਾ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਖਰਚਿਆਂ ਦਾ ਹਿਸਾਬ-ਕਿਤਾਬ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਬੇਲੋੜੇ ਖਰਚਿਆਂ ਤੋਂ ਕਿਵੇਂ ਬੱਚਤ ਕੀਤੀ ਜਾ ਸਕਦੀ ਹੈ ਅਤੇ ਯੂਰੀਆ ਖਾਦ ਦੀ ਵਰਤੋਂ ਮਾਹਿਰਾਂ ਦੀ ਸਿਫ਼ਾਰਿਸ ਅਨੁਸਾਰ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਮਨੁੱਖੀ ਬਿਮਾਰੀਆਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਡਾ: ਹਰਿੰਦਰਪਾਲ ਸ਼ਰਮਾ ਨੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਵਿੱਚ ਐਸੀਫ਼ੇਟ, ਕਾਰਬੈਂਡਾਜਿਮ, ਥਾਇਓਮਿਥਾਕਸਮ, ਟਰਾਈਜੋਫ਼ਾਸ ਅਤੇ ਟਰਾਈਸਾਈਕਲਾਜੋਲ ਦਵਾਈਆਂ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ, ਤਾਂ ਂਜੋ ਅੰਤਰ-ਰਾਸ਼ਟਰੀ ਮੰਡੀ ਵਿੱਚ ਮੁੜ ਤੋਂ ਬਾਸਮਤੀ ਦੀ ਮੰਗ ਵਧ ਸਕੇ। ਭੂਮੀ ਰੱਖਿਆ ਅਫ਼ਸਰ ਸੁਖਦਰਸ਼ਨ ਸਿੰਘ ਨੇ ਕਿਸਾਨਾਂ ਨੂੰ ਭੂਮੀ ਰੱਖਿਆ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਜ਼ਮੀਨਦੋਜ਼ ਪਾਈਪ ਵਿਧੀ ਰਾਹੀਂ ਸਿੰਚਾਈ ਕਰਕੇ ਪਾਣੀ ਦੀ ਬੱਚਤ ਕਰਨ ਦੀ ਸਲਾਹ ਦਿੱਤੀ। ਬਾਗਬਾਨੀ ਵਿਕਾਸ ਅਫ਼ਸਰ ਡਾ: ਮਨੀਸ਼ ਨਰੂਲਾ ਨੇ ਬਾਗਬਾਨੀ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸਮਰੀਤ ਸਿੰਘ ਖੰਗੂੜਾ ਤੇ ਜਂਸਵੀਰ ਸਿੰਘ, ਸਰਵੇਅਰ ਸੰਦੀਪ ਸਿੰਘ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ। ਅੰਤ ਵਿੱਚ ਡਾ: ਗੁਰਲਵਲੀਨ ਸਿੰਘ ਰਾਣਾ ਨੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Related posts

Leave a Comment