ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ”ਆਉ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ’ ਦੇ ਮਕਸਦ ਨਾਲ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ''ਆਉ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ' ਦੇ ਮਕਸਦ ਨਾਲ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ”ਆਉ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ’ ਦੇ ਮਕਸਦ ਨਾਲ ਕਿਸਾਨ ਮੇਲੇ ਦਾ ਆਯੋਜਨ
ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਜੀਵ ਜੰਤੂਆਂ ‘ਤੇ ਪੈ ਰਿਹਾ ਹੈ ਬਹੁਤ ਮਾੜਾ ਪ੍ਰਭਾਵ : ਸੰਤ ਗੁਰਮੀਤ ਸਿੰਘ
ਮੋਗਾ (ਗੁਰਜੰਟ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ਕਿਸਾਨ ਮੇਲਾ ਕਰਵਾਇਆ ਗਿਆ। ਇਸ ਕਿਸਾਨ ਮੇਲੇ ਦਾ ਮੁੱਖ ਉਦੇਸ਼ ”ਆਉ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ’ ਸੀ। ਇਸ ਮੇਲੇ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਵਾਤਾਵਰਨ ਪ੍ਰੇਮੀ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਇਸ ਕਿਸਾਨ ਮੇਲੇ ‘ਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਸੰਤ ਗੁਰਮੀਤ ਸਿੰਘ ਨੇ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਜੀਵ ਜੰਤੂਆਂ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਿਕ ਜਾਗਰੂਕ ਕੀਤਾ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਦੀਦਾਰ ਸਿੰਘ ਭੱਟੀ ਅਤੇ ਵਧੀਕ ਨਿਰਦੇਸ਼ਕ ਖੋਂਜ ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਡਾ. ਦੀਦਾਰ ਸਿੰਘ ਭੱਟੀ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਸਾਂ ਅਪਣਾਉਣ ਲਈ ਪ੍ਰੇਰਿਆ। ਉ੍ਹਨ੍ਹਾਂ ਕਿਸਾਨਾਂ ਨੂੰ ਖੇਤੀ ਰਸਾਇਣਾਂ ਸੰਜਮ ਨਾਲ ਵਰਤਣ ਅਤੇ ਖੇਤੀ ਖਰਚੇ ਘਟਾਉਣ ਬਾਰੇ ਕਿਹਾ। ਉਨ੍ਹਾਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਨ ਅਤੇ ਵਿਗਿਆਨਕ ਢੰਗਾਂ ਨਾਲ ਖੇਤੀ ਕਰਨ ‘ਤੇ ਜ਼ਂੋਰ ਦਿੱਤਾ। ਡਾ. ਅਸ਼ੋਕ ਕੁਮਾਰ ਨੇ ਕਿਸਾਨ ਵੀਰਾਂ ਨੂੰ ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਦੀ ਸਲਾਹ ਦਿੱਤੀ। ਡਾ. ਜਸਵਿੰਦਰ ਕੌਰ ਬਰਾੜ, ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦੇ ਹੋਏ ਯੂਨੀਵਰਸਿਟੀ ਦੇ ਵੱਖ-ਵੱਖ ਸਿਖਲਾਈ ਕੋਰਸ ਕਰਨ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੀ ਸਲਾਹ ਦਿੱਤੀ। ਡਾ. ਮਨਪ੍ਰੀਤ ਸਿੰਘ, ਸਹਾਇਕ ਖੇਤੀਬਾੜੀ ਇੰਜਨੀਅਰ ਨੇ ਕਿਸਾਨ ਵੀਰਾਂ ਨੂੰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨ ਵੀਰਾਂ ਨੂੰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਡਾ. ਰੁਪਿੰਦਰ ਸਿੰਘ ਭੂਮੀ ਵਿਗਿਆਨੀ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਦੀ ਪਰਖ ਕਰਵਾਉਣ ਲਈ ਕਿਹਾ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਖਾਦ ਪ੍ਰਬੰਧ ਬਾਰੇ ਦੱਸਿਆ। ਡਾ. ਅਮਰਜੀਤ ਸਿੰਘ, ਸੀਨੀਅਰ ਪਸਾਰ ਮਾਹਿਰ ਨੇ ਕਿਸਾਨ ਵੀਰਾਂ ਨੂੰ ਝੋਨੇ ਤੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਵੱਖ-ਵੱਖ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਰਾਲੀ ਪ੍ਰਬੰਧਨ ਲਈ ਵਰਤੋਂ ਵਿੱਚ ਆਉਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਉਲਟਾਂਵੇ ਹਲ੍ਹ, ਮਲਚਰ, ਹਾਈਡਰੌਲਿਕ ਤਵੀਆਂ, ਸੁਪਰ ਐਸ.ਐਮ.ਐਸ. ਦੀਆਂ ਵੱਖ-ਵੱਖ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਸੈਲਫ਼ ਹੈਲਪ ਗਰੁੱਪਾਂ ਨੇ ਵੀ ਆਪਣੇ ਸਟਾਲ ਲਗਾਏ ਅਤੇ ਕਿਸਾਨਾਂ ਨੂੰ ਆਪਣੀ ਉਪਜ ਬਾਰੇ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਮੋਗਾ ਦੇ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਅਮਨਦੀਪ ਸਿੰਘ ਬਰਾੜ ਨੇ ਕਿਸਾਨ ਵੀਰਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ ਅਤੇ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀਮਤੀ ਅਮਨਪ੍ਰੀਤ ਕੌਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਡਾ. ਪਰਮਿੰਦਰ ਕੌਰ ਨੇ ਆਏ ਹੋਏ ਕਿਸਾਨ ਅਤੇ ਕਿਸਾਨ ਬੀਬੀਆਂ ਦਾ ਮੇਲੇ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਵੀ ਕਿਸਾਨ ਵੀਰਾਂ ਨੂੰ ਮੁਹੱਈਆ ਕਰਵਾਏ ਗਏ ਅਤੇ ਪਰਾਲੀ ਦੀ ਸੰਭਾਲ ਨਾਲ ਸਾਹਿਤ ਅਤੇ ਹੋਰ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ।

Related posts

Leave a Comment