ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲਗਾਇਆ ਗਿਆ ਨਾਕਾ-ਕੁਲਦੀਪ ਸਿੰਘ

ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲਗਾਇਆ ਗਿਆ ਨਾਕਾ-ਕੁਲਦੀਪ ਸਿੰਘ

ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲਗਾਇਆ ਗਿਆ ਨਾਕਾ-ਕੁਲਦੀਪ ਸਿੰਘ
42 ਬੱਸਾਂ ਅਤੇ ਟਰੱਕਾਂ ਦੀ ਕੀਤੀ ਗਈ ਚੈਕਿੰਗ
ਮੋਗਾ, (ਗੁਰਜੰਟ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਪੁਲਸ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਾਂਝੇ ਤੌਰ ‘ਤੇ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਕੋਟਕਪੂਰਾ ਬਾਈਪਾਸ ਵਿਖੇ ਨਾਕੇ ਲਗਾਏ ਗਏ। ਇਨ੍ਹਾਂ ਨਾਕਿਆਂ ‘ਤੇ ਟ੍ਰੈਫ਼ਿਕ ਪੁਲਿਸ ਮੋਗਾ ਦੇ ਸਹਾਇਕ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਵਲੋਂ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਉਪ ਮੰਡਲ ਅਫ਼ਸਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਕਿੰਗ ਦੌਰਾਨ 42 ਬੱਸਾਂ ਤੇ ਟਰੱਕਾਂ ਦੀ ਚੈਕਿੰਗ ਕੀਤੀ ਗਈ, ਜਿੰਨ੍ਹਾਂ ਵਿੱਚੋਂ 4 ਵਾਹਨਾਂ ‘ਤੇ ਲਗਾਏ ਗਏ ਪ੍ਰੈਸ਼ਰ ਹਾਰਨਾਂ ਨੂੰ ਹਟਾਇਆ ਗਿਆ ਅਤੇ ਮੌਕੇ ‘ਤੇ ਹੀ ਵਾਹਨ ਮਾਲਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਵਾਹਨ ਮਾਲਕਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Related posts

Leave a Comment