ਰਾਈਸ ਮਿਲਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਹੋਈ

ਰਾਈਸ ਮਿਲਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਹੋਈ

ਰਾਈਸ ਮਿਲਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਹੋਈ
ਮੋਗਾ, (ਗੁਰਜੰਟ ਸਿੰਘ)-ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲਾ ਮੋਗਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਵਿਨੋਦ ਬਾਂਸਲ ਦੀ ਅਗੁਵਾਈ ਹੇਠ ਮੋਗਾ ਦੇ ਇੱਕ ਹੋਟਲ ਵਿੱਚ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਵਿਨੋਦ ਬਾਂਸਲ ਨੇ ਕਿਹਾ ਕਿ ਰਾਈਸ ਮਿਲਰਜ਼ ਨਿਰਵਿਘਨ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਰਾਈਸ ਮਿਲਰਜ਼ ਨੂੰ ਭੋਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ। ਇਸ ਮੌਕੇ ਤੇ ਰਾਈਸ ਮਿਲਰਜ਼ ਐਸੋਸੀਏਸ਼ਨ ਵਲੋਂ ਮੁੱਖ ਮਹਿਮਾਨ ਡਾ. ਹਰਜੋਤ ਕਮਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਬਾਲ ਕ੍ਰਿਸ਼ਨ ਬਾਲੀ, ਪ੍ਰੇਮ ਸਿੰਗਲਾ, ਰਵਿੰਦਰ ਗੋਇਲ, ਪਵਨ ਗਰਗ, ਮੁਕੇਸ਼ ਕੁਮਾਰ, ਪਵਨ ਕੁਮਾਰ ਬੱਧਣੀ, ਪ੍ਰਮੋਦ ਗੋਇਲ, ਰਾਜਿੰਦਰ ਬੰਸੀ, ਰਾਜਿੰਦਰ ਗੁਪਤਾ, ਪ੍ਰਵੀਨ ਗਰਗ, ਬਿੱਟੂ ਭੁੱਲਰ, ਜਰਨੈਲ ਸਿੰਘ, ਨਵੀਨ ਮਿੱਤਲ, ਰੋਹਿਤ ਮਿੱਤਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰ ਹਾਜ਼ਰ ਸਨ।

Related posts

Leave a Comment