ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ

ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ

ਸੂਬੇਦਾਰ ਜੋਗਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ
ਮੋਗਾ, (ਗੁਰਜੰਟ ਸਿੰਘ)-ਸਾਲ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਦੇ ਜੌਹਰ ਦਿਖਾਉਣ ਉਪਰੰਤ ਦੇਸ਼ ਲਈ ਸ਼ਹੀਦੀ ਪਾਉਣ ਵਾਲੇ ਸੂਬੇਦਾਰ ਜੋਗਿੰਦਰ ਸਿੰਘ (ਸ਼ਹੀਦੀ ਉਪਰੰਤ ਪਰਮਵੀਰ ਚੱਕਰ ਵਿਜੇਤਾ) ਦੇ 56ਵੇਂ ਸ਼ਹੀਦੀ ਦਿਹਾੜੇ ਮੌਕੇ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਸੈਨਿਕ ਬੋਰਡ ਮੋਗਾ ਅਤੇ ਬ੍ਰਿਗੇਡੀਅਰ ਟੀ.ਵੀ. ਪ੍ਰਦੀਪ ਕੁਮਾਰ ਕਮਾਂਡਰ 48 ਇਨਫੈਨਟਰੀ ਬ੍ਰਿਗੇਡ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਸਥਿਤ ਉਨ੍ਹਾਂ ਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਹੋਰਨਾਂ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਲੈਫ. ਕਰਨਲ (ਰਿਟਾ:) ਹਰੀਪਾਲ ਸਿੰਘ ਗਿੱਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ, ਜ਼ਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜ਼ੋਗਿੰਦਰ ਸਿੰਘ ਤੇ ਉਨ੍ਹਾਂ ਦੇ ਪਤੀ ਸਬ ਇੰਸਪੈਕਟਰ ਸੁਰਜੀਤ ਸਿੰਘ, ਸੀਨੀਅਰ ਕਪਤਾਨ ਪੁਲਸ ਗੁਲਨੀਤ ਸਿੰਘ ਖੁਰਾਣਾ, ਕਰਨਲ ਦਰਸ਼ਨ ਸਿੰਘ, ਕਰਨਲ ਬਲਕਾਰ ਸਿੰਘ, ਮੇਜਰ ਰੋਬਿਨ ਸਿੰਘ ਸਾਂਗਵਾਨ 7 ਰਾਜ ਰਾਈਫਲਜ਼ ਡੀ.ਐਸ.ਪੀ. ਕੇਸਰ ਸਿੰਘ ਅਤੇ ਸਿਪਾਹੀ ਬੂਟਾ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਾਵਾਵਾਂ ਵੀ ਹਾਜ਼ਰ ਸਨ। ਇਸ ਮੌਕੇ ਸ਼ਹੀਦ ਦੀ ਯਾਦ ‘ਚ ਸੂਬੇਦਾਰ ਪੂਰਨ ਸਿੰਘ ਦੀ ਅਗਵਾਈ ਹੇਠ ਫੌਜ਼ ਦੀ 7 ਰਾਜ ਰਾਈਫਲਜ਼ ਬਟਾਲੀਅਨ ਦੀ ਟੁਕੜੀ ਵਲੋਂ ਸ਼ਹੀਦ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ‘ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵੱਲੋ 14 ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 70,000 ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਵਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਸਹੀਦ ਦੀ ਪੁੱਤਰੀ ਬੀਬੀ ਕੁਲਵੰਤ ਕੌਰ ਨੂੰ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਗੀਤ ਗਾ ਕੇ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੈਨਿਕਾਂ ਦੇ ਪ੍ਰੀਵਾਰ, ਵੀਰ ਚੱਕਰ ਵਿਜੇਤਾ ਬੂਟਾ ਸਿੰਘ ਅਤੇ ਵੀਰਤਾ ਪੁਰਸਕਾਰ ਵਿਜੇਤਾਵਾਂ ਦੀਆਂ ਵਿਧਵਾਵਾਂ ਹਾਜ਼ਰ ਸਨ।

Related posts

Leave a Comment