ਪ੍ਰਾਈਵੇਟ ਸਕੂਲ ਕਾਲਜ ਇੰਪਲਾਈਜ਼ ਯੂਨੀਅਨ ਨੇ ਕੀਤੀ ਮੀਟਿੰਗ

ਪ੍ਰਾਈਵੇਟ ਸਕੂਲ ਕਾਲਜ ਇੰਪਲਾਈਜ਼ ਯੂਨੀਅਨ ਨੇ ਕੀਤੀ ਮੀਟਿੰਗ
ਪ੍ਰਾਈਵੇਟ ਸਕੂਲ ਤੇ ਕਾਲਜ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਯੂਨੀਅਨ ਦਾ ਮੁੱਖ ਮਨੋਰਥ- ਪ੍ਰਵੀਨ ਸ਼ਰਮਾ
ਮੋਗਾ (ਗੁਰਜੰਟ ਸਿੰਘ): ਇੰਟਕ ਸਬੰਧਤ ਪ੍ਰਾਈਵੇਟ ਸਕੂਲ ਅਤੇ ਕਾਲਜਜ਼ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਇੱਥੇ ਨੇਚਰ ਪਾਰਕ ਵਿੱਚ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਵਿੱਚ ਸੰਪਨ ਹੋਈ। ਮੀਟਿੰਗ ਵਿੱਚ ਵੱਖ ਵੱਖ ਪ੍ਰਾਈਵੇਟ ਸਕੂਲ ਕਾਲਜਾਂ ਦੇ ਮੁਲਾਜ਼ਮ ਸ਼ਾਮਲ ਹੋਏ। ਮੀਟਿੰਗ ਵਿੱਚ ਜ਼ਿਲਾ ਇੰਟਕ ਪ੍ਰਧਾਨ ਵਿਜੈ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਜ਼ਿਲ੍ਹਾ ਯੂਥ ਇੰਟਕ ਮੀਤ ਪ੍ਰਧਾਨ ਨੰਦ ਲਾਲ ਸਾਹਣੀ, ਬਾਬਾ ਵਿਸ਼ਵਕਰਮਾ ਰਾਜ ਮਿਸਤ੍ਰੀ ਮਜਦੂਰ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਅਤੇ ਅਨਿਲ ਸ਼ਰਮਾ ਨੇ ਵਿਸ਼ੇਸ਼ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਲਾਜਮਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਯੂਨੀਅਨ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਕੀਤੀ ਜਾ ਰਹੀ ਪੈਰਵਾਈ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੈ ਧੀਰ ਐਡਵੋਕੇਟ ਨੇ ਯੂਨੀਅਨ ਨੂੰ ਹੋਰ ਜਿਆਦਾ ਮਜਬੂਤ ਕਰਨ ਅਤੇ ਪ੍ਰਾਈਵੇਟ ਸਕੂਲ ਕਾਲਜਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਯੂਨੀਅਨ ਵੱਲੋਂ ਉਪਰਾਲੇ ਕਰਨ ਲਈ ਪ੍ਰਰਿਤ ਕੀਤਾ। ਇਸ ਮੌਕੇ ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਕਾਲਜਾਂ ਵਿੱਚ ਕੰਮ ਕਰਦੇ ਮੁਲਾਜਮਾਂ ਦੇ ਕਾਨੂੰਨੀ ਅਧਿਕਾਰਾਂ ਤੇ ਪਹਿਰਾ ਦੇ ਕੇ ਇਨ੍ਹਾਂ ਮੁਲਾਜਮਾਂ ਨਾਲ ਹੋ ਰਹੇ ਸੋਸ਼ਣ ਨੂੰ ਰੋਕਣਾ ਯੂਨੀਅਨ ਦਾ ਮੁੱਖ ਮਨੋਰਥ ਹੈ। ਪ੍ਰਵੀਨ ਸ਼ਰਮਾ ਨੇ ਇਸ ਗੱਲ ਤੇ ਵੀ ਚਿੰਤਾ ਪ੍ਰਗਟ ਕੀਤੀ ਹੈ ਕਿ ਕਈ ਪ੍ਰਾਈਵੇਟ ਸਕੂਲ ਅਤੇ ਕਾਲਜ ਪੰਜਾਬ ਸਰਕਾਰ ਵੱਲੋਂ ਐਲਾਣੀ ਗਈ ਛੁੱਟੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਹਨ ਅਤੇ ਛੁੱਟੀ ਵਾਲੇ ਦਿਨ ਵੀ ਸਕੂਲ ਕਾਲਜ ਲਗਾਉਂਦੇ ਹਨ। ਪ੍ਰਵੀਨ ਸ਼ਰਮਾ ਨੇ ਇਹ ਵੀ ਕਿਹਾ ਕਿ ਇਹ ਵੀ ਮੁਲਾਜਮਾਂ ਦਾ ਸੋਸ਼ਣ ਹੈ ਅਤੇ ਯੂਨੀਅਨ ਸਰਕਾਰ ਵੱਲੋਂ ਐਲਾਣੀ ਗਈ ਛੁੱਟੀ ਦੀ ਪਾਲਣਾ ਨਾ ਕਰਣ ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਬਤ ਪੰਜਾਬ ਸਰਕਾਰ ਤੋਂ ਵੇਰਵਾ ਇਕਤ੍ਰਤ ਕਰ ਰਹੀ ਹੈ। ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਜ਼ਿਲ੍ਹਾ ਯੂਥ ਇੰਟਕ ਮੀਤ ਪ੍ਰਧਾਨ ਨੰਦ ਲਾਲ ਸਾਹਣੀ, ਬਾਬਾ ਵਿਸ਼ਵਕਰਮਾ ਰਾਜ ਮਿਸਤ੍ਰੀ ਮਜਦੂਰ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਅਤੇ ਯੂਨੀਅਨ ਆਗੂ ਅਨਿਲ ਸ਼ਰਮਾ ਨੇ ਵੀ ਸੰਬੋਧਨ ਕੀਤਾ।

Related posts

Leave a Comment