ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ
ਸਾਡੇ ਗੌਰਵਮਈ ਇਤਿਹਾਸ ਤੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਹੋਣ ਦੀ ਲੋੜ : ਡਾ. ਹਰਜੋਤ
ਮੋਗਾ, (ਗੁਰਜੰਟ ਸਿੰਘ)-ਸਮੂਹ ਇਲਾਕਾ ਨਿਵਾਸੀਆਂ ਅਤੇ ਸਮਾਜ ਸੇਵਾ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਵਿਸਵਕਰਮਾ ਜੀ ਦਾ ਸਲਾਨਾ ਧਾਰਮਿਕ ਸਮਾਗਮ ਵਿਸ਼ਵਕਰਮਾ ਭਵਨ, ਕੋਟਕਪੂਰਾ ਰੋਡ ਬਾਈਪਾਸ ਮੋਗਾ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਸਮਾਗਮ ਵਿਚ ਹਲਕਾ ਵਿਧਾਇਕ ਡਾ. ਹਰਜੋਤ ਕਮਲ, ਸਾਥੀ ਵਿਜੇ ਕੁਮਾਰ ਸਾਬਕਾ ਵਿਧਾਇਕ, ਸਿਟੀ ਕਾਂਗਰਸ ਦੇ ਪ੍ਰਧਾਨ ਵਿਨੋਦ ਬਾਂਸਲ, ਗੁਰਸੇਵਕ ਸਿੰਘ ਚੀਮਾ ਸੈਕਟਰੀ ਪ੍ਰਦੇਸ਼ ਕਾਂਗਰਸ, ਕੁਲਵੰਤ ਸਿੰਘ ਬਹੁਜਨ ਸਮਾਜ ਪਾਰਟੀ, ਮੇਅਰ ਅਕਸ਼ਿਤ ਜੈਨ, ਕੌਂਸਲਰ ਮਨਜੀਤ ਸਿੰਘ ਧੰਮੂ, ਕੌਂਸਲਰ ਵਿਜੈ ਭੂਸ਼ਣ ਟੀਟੂ ਆਦਿ ਵਿਸ਼ੇਸ਼ ਤੌਰ ਤੇ ਪੁੱਜੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਅਤੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਧਾਰਮਿਕ ਸਮਾਗਮ ਦੇ ਰੂਪ ਵਿਚ ਮਨਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਾਡੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ ਅੱਜ ਸੰਸਾਰ ਵਿਚ ਜਿੰਨੀ ਵੀ ਤਰੱਕੀ ਹੋਈ ਹੈ ਉਹ ਬਾਬਾ ਵਿਸ਼ਵਕਰਮਾ ਦੀ ਦੇਣ ਹੈ। ਉਨਾਂ ਪ੍ਰਬੰਧਕ ਕਮੇਟੀ ਅਤੇ ਮੁਹੱਲਾ ਵਾਸੀਆਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਅਤੇ ਗੁਰੂਆਂ ਵਲੋਂ ਦਰਸਾਓ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਾਥੀ ਵਿਜੇ ਕੁਮਾਰ, ਕੁਲਵੰਤ ਸਿੰਘ ਅਤੇ ਵਿਨੋਦ ਬਾਂਸਲ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿਚ ਢਾਡੀ ਜੱਥਿਆਂ ਨੇ ਵਾਰਾਂ ਗਾ ਕੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮੁਕੰਦ ਸਿੰਘ ਠੇਕੇਦਾਰ ਪ੍ਰਧਾਨ, ਦਿਆਲ ਸਿੰਘ, ਠੇਕੇਦਾਰ, ਪ੍ਰੀਤਮ ਿਸੰਘ ਪੱਪੂ ਰਾਜੇਆਣਾ, ਅੰਮ੍ਰਿਤਪਾਲ ਸਿੰਘ ਦੁੱਨੇਕੇ, ਜਸਵੀਰ ਸਿੰਘ ਬੁੱਘੀਪੁਰਾ, ਪੱਪੂ ਦੁੱਨੇਕੇ, ਭਾਗ ਸਿੰਘ, ਬਲਵੰਤ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ ਮਿੰਦੀ, ਸੁਖਮੰਦਰ ਸਿੰਘ, ਹਰਪ੍ਰੀਤ ਸਿੰਘ ਖੀਵਾ, ਸੱਜਣ ਸਿੰਘ, ਰਣਜੀਤ ਸਿੰਘ ਧੰਮੂ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਹਾਜਰ ਸਨ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਪ੍ਰਮੁੱਖ ਸਖਸ਼ੀਆਂ ਨੂੰ ਸਿਰੋਪਾਓਂ ਪਾ ਕੇ ਸਨਮਾਨਿਤ ਕੀਤਾ ਗਿਆ।

Related posts

Leave a Comment