ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ-ਇੰਦੌਰਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ-ਇੰਦੌਰਾ
ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਨੇ ਐਸ.ਸੀ ਭਾਈਚਾਰੇ ਦੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਲੋਕਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ

ਮੋਗਾ, ਸ਼੍ਰੀ ਕਰਨਵੀਰ ਸਿੰਘ ਇੰਦੋਰਾ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੇ ਅੱਜ ਸਥਾਨਕ ਇੰਦਰਾ ਕਾਲੋਨੀ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਸ੍ਰੀ ਇੰਦੌਰਾ ਨੇ ਕਿਹਾ ਕਿ ਪੰਜਾਬ ਸਰਕਾਰ ਐਸ.ਸੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਉਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਇਨਾਂ ਸਕੀਮਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਮੌਕੇ ‘ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਕਿਹਾ ਕਿ ਉਪਰਲੇ ਪੱਧਰ ਦੀਆਂ ਸ਼ਿਕਾਇਤਾਂ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲ ਭੇਜੀਆਂ ਜਾਣਗੀਆਂ। ਇਸ ਮੌਕੇ ਪਿੰਡ ਲੋਹਗੜ ਦੇ ਪ੍ਰੀਵਾਰ ਨੇ ਪ੍ਰੀਵਾਰਕ ਮੈਂਬਰ ਦੇ ਕਤਲ ਦੇ ਦੋਸ਼ੀਆਂ ‘ਤੇ ਐਸ.ਸੀ.ਐਕਟ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ ‘ਤੇ ਸ੍ਰੀ ਇੰਦੌਰਾ ਨੇ ਪ੍ਰੀਵਾਰ ਨੂੰ ਪੂਰਾ-ਪੂਰਾ ਇਨਸਾਫ਼ ਦਿਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਆਦਿ ਧਰਮ ਸਮਾਜ (ਰਜਿ) ਆਧਸ ਦੇ ਜ਼ਿਲਾ ਪ੍ਰਧਾਨ ਅਰਜੁਨ ਕੁਮਾਰ ਨੇ ਜੀ ਆਇਆਂ ਕਹਿੰਦਿਆਂ ਕਿਹਾ ਕਿ ਉਨਾਂ ਨੇ ਐਸ.ਸੀ ਵਰਗ ਦੇ ਲੋਕਾਂ ਦੇ ਦੁਆਰ ‘ਤੇ ਆ ਕੇ ਸਮੱਸਿਆਵਾਂ ਸੁਣੀਆਂ ਹਨ, ਜਿਸ ਲਈ ਉਹ ਉਨਾਂ ਦੇ ਧੰਨਵਾਦੀ ਹਨ।
ਇਸ ਮੌਕੇ ਆਧਸ ਦੇ ਸਕੱਤਰ ਵਿਜੇ ਨਿਧਾਨੀਆਂ, ਉਪ ਪ੍ਰਧਾਨ ਅਜਮੇਰ ਸਿੰਘ, ਪ੍ਰਧਾਨ ਚੰਨੂਵਾਲਾ ਬਲਵੰਤ ਸਿੰਘ, ਮੈਂਬਰ ਸੁਖਵਿੰਦਰ ਸਿੰਘ ਬੁੱਧੂ, ਰੂਪ ਚੰਦ ਨਾਗਰ, ਮੇਹਰ ਸਿੰਘ, ਸੁਖਦੀਪ ਕੌਰ, ਪ੍ਰਦੀਪ ਕੌਰ ਅਤੇ ਐਸ.ਸੀ ਭਾਈਚਾਰੇ ਦੇ ਹੋਰ ਅਹੁਦੇਦਾਰ ਹਾਜ਼ਰ ਸਨ।

Related posts

Leave a Comment