ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ- ਡੀ.ਸੀ.ਪੀ.ਓ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ- ਡੀ.ਸੀ.ਪੀ.ਓ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ- ਡੀ.ਸੀ.ਪੀ.ਓ

ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਸਕੂਲਾਂ ਦੇ ਵਾਹਨ ਚੈੱਕ ਕੀਤੇ ਜਾ ਰਹੇ ਹਨ

ਇੰਚਾਰਜ਼ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਟੂ ਸਕੂਲ ਵਾਹਨ ਪਾਲਿਸੀ ਅਤੇ ਸੁਰੱਖਿਆ ਡਰਾਈਵਿੰਗ ਨਿਯਮਾਂ ਪ੍ਰਤੀ ਦਿੱਤੀ ਜਾਣਕਾਰੀ

ਮੋਗਾ (ਨਵਦੀਪ ਮਹੇਸਰੀ): ਡਿਪਟੀ ਕਮਿਸ਼ਨਰ ਮੋਗਾ ਸ੍ਰ ਦਿਲਰਾਜ ਸਿੰਘ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ•ਾ ਬਾਲ ਸੁਰੱਖਿਆ ਅਫ਼ਸਰ ਮੋਗਾ ਮੈਡਮ ਪਰਮਜੀਤ ਕੌਰ ਵੱਲੋ ਜਿਲ•ਾ ਇੰਸਪੈਕਸ਼ਨ ਕਮੇਟੀ ਨਾਲ ਸੁਪਰੀਮ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਅਤੇ ਸੈਕਰਟ ਹਾਰਟ ਸਕੂਲ ਬਿਲਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਬੱਸਾਂ ਦੀ ਹਾਲਤ, ਸੀ.ਸੀ.ਟੀ.ਵੀ. ਕੈਮਰੇ, ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ, ਸੀਟ ਬੈਲਟ, ਐਮਰਜੈਸੀ ਵਿੰਡੋ, ਬੱਸਾਂ ਦੇ ਕਾਗਜ਼ ਪੱਤਰ ਅਤੇ ਬੱਸ ਡਰਾਈਵਰਾਂ ਦੇ ਲਾਇਸੰਸ ਦੇਖੇ ਗਏ। ਉਨ•ਾਂ ਦੱਸਿਆ ਕਿ ਜਿਨ•ਾਂ ਬੱਸਾਂ ਦੀ ਹਾਲਤ ਠੀਕ ਨਹੀ ਸੀ, ਉਨ•ਾਂ ਦੇ ਤੁਰੰਤ ਮੌਕੇ ‘ਤੇ ਹੀ ਚਲਾਨ ਕੀਤੇ ਗਏੇ। ਇਸ ਮੌਕੇ ਇੰਚਾਰਜ਼ ਟ੍ਰੈਫਿਕ ਐਜੂਕੇਸ਼ਨ ਸੈੱਲ ਜਿਲ•ਾ ਮੋਗਾ ਤਰਸੇਮ ਸਿੰਘ ਏ.ਐਸ.ਆਈ. ਵੱਲੋ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਟੂ ਸਕੂਲ ਵਾਹਨ ਪਾਲਿਸੀ ਅਤੇ ਸੁਰੱਖਿਆ ਡਰਾਈਵਿੰਗ ਨਿਯਮਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਚੈਕਿੰਗ ਦੌਰਾਨ ਜਿਲ•ਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਦੇ ਵਾਹਨ ਚੈੱਕ ਕੀਤੇ ਜਾ ਰਹੇ ਹਨ, ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Related posts

Leave a Comment