ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ

ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ

ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ 64ਵੀਆਂ ਪੰਜਾਬ ਸਕੂਲ ਖੇਡਾਂ ਸ਼ਾਨੋ ਸ਼ੋਕਤ ਨਾਲ ਸੁਰੂ
ਵਿਧਾਇਕ ਹਰਜੋਤ ਕਮਲ ਨੇ ਉਦਘਾਟਨ ਕਰਕੇ ਖੇਡਾਂ ਦੀ ਕੀਤੀ ਸ਼ੁਰੂਆਤ
ਮੋਗਾ, (ਗੁਰਜੰਟ ਸਿੰਘ)’ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਤੰਦਰੁਸਤ ਜੀਵਨਸ਼ੈਲੀ ਲਈ ਖੇਡਾਂ ਪ੍ਰਤੀ ਉਤਸਾਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਹਾਕੀ ਅੰਡਰ-14 ਸਾਲ ਲੜਕੀਆਂ ਦੀ 64ਵੀਆਂ ਪੰਜਾਬ ਸਕੂਲ ਖੇਡਾਂ ਦਾ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਵੱਖ-ਵੱਖ ਜ਼ਿਲਿਆਂ ਅਤੇ ਵਿੰਗਾਂ ਦੀਆਂ 18 ਟੀਮਾਂ ਨੇ ਭਾਗ ਲਿਆ। ਸੁਰਿੰਦਰ ਕੌਰ ਪ੍ਰਿੰਸੀਪਲ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ .ਮੋਗਾ ਨੇ ਸਾਰੇ ਆਏ ਹੋਏ ਮਹਿਮਨਾਂ ਨੂੰ ਜੀ ਆਇਆਂ ਅਖਿਆ। ਪਹਿਲਾ ਮੈਚ ਫਿਰੋਜ਼ਪੁਰ ਅਤੇ ਨਹਿਰੂ ਗਾਰਡਨ ਵਿਚਕਾਰ ਖੇਡਿਆ ਗਿਆ। ਇਸ ਮੌਕੇ ਇੰਦਰਪਾਲ ਸਿੰਘ ਢਿੱਲੋਂ ਸਹਾਇਕ ਸਿੱਖਿਆ ਅਫਸਰ ਖੇਡਾਂ ਵੱਲੋਂ ਸਾਰੀਆਂ ਆਈਆਂ ਹੋਈਆਂ ਟੀਮਾਂ ਅਤੇ ਕੋਚਾਂ ਨੂੰ ਵਧੀਆ ਖੇਡ ਖੇਡਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਪਲਵਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।ਇਸ ਮੌਕੇ ਦਿਲਬਾਗ ਸਿੰਘ ਰਮਸਾ ਕੋਆਰਡੀਨੇਟਰ, ਪ੍ਰਿੰਸੀਪਲ ਹਰਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਮਨਜੀਤ ਕੌਰ ਮੀਤ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਗੁਰਬੀਰ ਕੌਰ ਡਾਲਾ, ਗੁਰਪਿਆਰ ਸਿੰਘ, ਕੁਲਵੰਤ ਸਿੰਘ ਕਲਸੀ, ਹਰਪ੍ਰਤਾਪ ਸਿੰਘ ਸਿੱਧੂ, ਸਤਿਨਾਮ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ ਕਲੱਕਤਾ, ਜਸਵਿੰਦਰਜੀਤ ਕੌਰ, ਦਵਿੰਦਰਜੀਤ ਕੌਰ, ਜਸਵਿੰਦਰ ਕੌਰ, ਚਰਨਜੀਤ ਕੌਰ, ਬਲਰਾਜ ਸਿੰਘ, ਪ੍ਰਿਤਪਾਲ ਸਿੰਘ, ਪ੍ਰਵੀਨ ਕੌਰ, ਪਰਮਪ੍ਰੀਤ ਸਿੰਘ ਆਦਿ ਹਾਜਰ ਸਨ।

Related posts

Leave a Comment