ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ‘ਚ ਮੌਨ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ‘ਚ ਮੌਨ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ

 

ਮੋਗਾ, ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ‘ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਵੱਲੋਂ ਆਪਣੇ-ਆਪਣੇ ਦਫ਼ਤਰਾਂ ਵਿੱਚ ਵੀ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨਾਂ ਕਿਹਾ ਕਿ ਇਨਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲਾ ਲੋਕ ਸੰਪਰਕ ਅਫ਼ਸਰ ਤੇਜਾ ਸਿੰਘ, ਨਿੱਜੀ ਸਹਾਇਕ ਟੂ ਡੀ.ਸੀ ਉਜਾਗਰ ਸਿੰਘ ਔਜਲਾ, ਜਿਲਾ ਨਾਜਰ ਪ੍ਰਵੀਨ ਕੁਮਾਰ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕ੍ਰਮਚਾਰੀ ਹਾਜ਼ਰ ਸਨ।

Related posts

Leave a Comment